ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ. ਬੀਤੀ ਰਾਤ ਵੀ BOP ਆਦੀਆਂ ਦੀ ਭਾਰਤੀ ਸਰਹੱਦ ‘ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ। ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਇਸ ਨੂੰ ਵਾਪਸ ਭੇਜਿਆ।
ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁੱਲ 23 ਦੇ ਕਰੀਬ ਰਾਊਂਡ ਫਾਇਰ ਕੀਤੇ ਗਏ ਅਤੇ ਇਕ ਰੌਸ਼ਨੀ ਵਾਲਾ ਗੋਲਾ ਵੀ ਦਾਗਿਆ ਗਿਆ, ਜਿਸ ਤੋਂ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤਣ ਲਈ ਮਜਬੂਰ ਹੋ ਗਿਆ
ਦੱਸ ਦੇਈਏ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਸਰਹੱਦ ‘ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਗਿਆ ਹੈ ਤੇ ਕਈ ਵਾਰ ਵਾਪਸ ਭੇਜਿਆ ਗਿਆ ਹੈ।