ਪੰਜਾਬ ਵਿੱਚ ਦਿਨ-ਦਿਹਾੜੇ ਲੁੱਟਾਂ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਨੌਜਵਾਨ ਅਪਰਾਧ ਨੂੰ ਅੰਜਾਮ ਦੇਣ ਲੱਗਿਆਂ ਜ਼ਰਾ ਵੀ ਨਹੀਂ ਡਰਦੇ। ਹੁਣ ਨਵਾਂ ਮਾਮਲਾ ਗੁਰਦਾਸਪੁਰ ਦੇ ਕਸਬਾ ਬਹਿਰਾਮਪੁਰ ਦੇ ਪਿੰਡ ਮਿਆਣੀ ਝਮੇਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਲੁਟੇਰਿਆਂ ਵਿੱਚੋਂ ਇੱਕ ਲੁਟੇਰਾ ਮੂੰਗਫਲੀ ਖਰੀਦਣ ਦੇ ਬਹਾਨੇ ਦੁਕਾਨ ਵਿੱਚ ਵੜਿਆ ਅਤੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਬਾਈਕ ’ਤੇ ਸਾਥੀ ਨਾਲ ਫਰਾਰ ਹੋ ਗਿਆ। ਫਿਲਹਾਲ ਹੁਣ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ CCTV ਵਿੱਚ ਕੈਦ ਹੋ ਗਈ ਹੈ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੀੜਤ ਔਰਤ ਇੱਛਾ ਦੇਵੀ ਨੇ ਦੱਸਿਆ ਕਿ ਉਸ ਦੀ ਪਿੰਡ ਵਿੱਚ ਹੀ ਕਰਿਆਨੇ ਦੀ ਦੁਕਾਨ ਹੈ। ਜਦੋਂ ਉਹ ਦੁਕਾਨ ‘ਤੇ ਬੈਠੀ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸ ਦੀ ਦੁਕਾਨ ਅੱਗੇ ਰੁਕੇ ਅਤੇ ਇਕ ਨੌਜਵਾਨ ਹੇਠਾਂ ਉਤਰ ਕੇ ਉਸ ਦੀ ਦੁਕਾਨ ਦੇ ਅੰਦਰ ਆ ਗਿਆ। ਦੂਜਾ ਨੌਜਵਾਨ ਮੋਟਰਸਾਈਕਲ ’ਤੇ ਬਾਹਰ ਸੀ। ਖੜਾ ਨੌਜਵਾਨ ਦੁਕਾਨ ਅੰਦਰ ਵੜਿਆ ਅਤੇ ਮੂੰਗਫਲੀ ਮੰਗਣ ਲੱਗਾ। ਜਦੋਂ ਉਸ ਨੇ ਉਸ ਨੂੰ ਮੂੰਗਫਲੀ ਦਿੱਤੀ ਅਤੇ ਪੈਸੇ ਲੈ ਕੇ ਆਾਪਣੇ ਗੱਲੇ ਵਿੱਚ ਪਾਉਣ ਲੱਗੀ ਤਾਂ ਨੌਜਵਾਨ ਨੇ ਉਸਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ।