ਅੰਮ੍ਰਿਤਸਰ ਦੇ ਗੇਟ ਹਕੀਮਾ ਥਾਣੇ ਅਧੀਨ ਆਉਂਦੇ ਇੱਕ ਨਿੱਜੀ ਹਸਪਤਾਲ ਵਿੱਚ ਵਿਆਹੁਤਾ ਦੀ ਮੌਤ ਹੋ ਗਈ। ਲੜਕੀ ਦੀ ਮੌਤ ਤੋਂ ਬਾਅਦ ਲੜਕੀ ਦੇ ਮਾਪਿਆਂ ਵੱਲੋ ਸਹੁਰੇ ਪਰਿਵਾਰ ‘ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਗਏ ਹਨ। ਮ੍ਰਿਤਕ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ, “ਮੇਰੀ ਧੀ ਦਾ ਸੁਹਰਾ ਪਰਿਵਾਰ ਉਸਦੀ ਕਾਫੀ ਕੁੱਟਮਾਰ ਕਰਦਾ ਸੀ ਜਿਸ ਤੋਂ ਬਾਅਦ ਮੇਰੀ ਧੀ ਵਾਪਸ ਘਰ ਆ ਗਈ। ਕੁੱਝ ਮਹੀਨੇ ਪਹਿਲਾਂ ਹੀ ਉਸ ਦਾ ਪਤੀ ਉਸ ਨੂੰ ਵਾਪਸ ਘਰ ਲੈ ਕੇ ਗਿਆ ਸੀ ਅਤੇ ਇਸ ਦੌਰਾਨ ਮੁੜ ਉਸਦੇ ਸੁਹਰੇ ਪਰਿਵਾਰ ਵੱਲੋਂ 4 ਦਸੰਬਰ ਨੂੰ ਉਸ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋਣ ‘ਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਕਿਹਾ ਜਾ ਰਿਹਾ ਹੈ ਸੁਹਰੇ ਪਰਿਵਾਰ ਵੱਲੋਂ ਆਪਣੀ ਨੂੰਹ ਦੀ ਮਾਂ ਨੂੰ ਇਸ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਗਈ ਕਿ ਉਹਨਾਂ ਦੀ ਧੀ ਦੀ ਹਾਲਤ ਕਾਫੀ ਖਰਾਬ ਹੈ ਕਿ ਉਹ ਉਸ ਨੂੰ ਆ ਕੇ ਮਿਲ ਲੈਣ- ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਕੁੜੀ ਦੀ ਮਾਂ ਨੂੰ ਪੂਰੀ ਘਟਨਾ ਬਾਰੇ ਜਾਣਕਰੀ ਦਿੱਤੀ ਗਈ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਉਨ੍ਹਾਂ ਵੱਲੋਂ 174 ਦੀ ਕਾਰਵਾਈ ਕੀਤੀ ਗਈ ਕਿਉਂ ਕਿ ਲੜਕੀ ਦੀ ਮੌਤ ਦਾ ਕਾਰਨ ਇਨਫੈਕਸ਼ਨ ਹੋਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।