ਮਨੀਮਾਜਰਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ. ਮਨੀਮਾਜਰਾ ‘ਚ ਜਦੋਂ ਇਕ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀ ਤਿਆਰੀ ਚੱਲ ਰਹੀ ਸੀ ਤਾਂ ਇਸੇ ਦੌਰਾਨ ਅਚਾਨਕ ਪੁਰਾਣਾ ਲੈਂਟਰ ਤੋੜਦੇ ਹੋਏ ਇਕ ਔਰਤ ਸਮੇਤ 2 ਬੱਚੇ ਗੰਭੀਰ ਜ਼ਖਮੀ ਹੋ ਗਏ, ਜਿਹਨਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਉੱਥੇ ਲੱਗੇ CCTV ਕੈਮਰੇ ‘ਚ ਕੈਦ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ PGI ਦਾਖ਼ਲ ਕਰਾਇਆ ਗਿਆ ਹੈ, ਜਦੋਂ ਕਿ 2 ਬੱਚੇ ਸੈਕਟਰ-32 ਦੇ ਹਸਪਤਾਲ ‘ਚ ਇਲਾਜ ਅਧੀਨ ਹਨ। ਫਿਲਹਾਲ ਪੁਲਿਸ ਨੇ ਮਕਾਨ ਮਾਲਕ ਅਤੇ ਠੇਕੇਦਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ