ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸਕੂਲਾਂ ‘ਚ ਹੋਣ ਵਾਲੀਆਂ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਾਰ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਸਿਰਫ਼ 6 ਦਿਨ ਹੀ ਰਹਿਣਗੀਆਂ। ਹਾਲਾਂਕਿ, ਇਸ ਤੋਂ ਪਹਿਲਾਂ ਸਕੂਲ 1 ਤੋਂ 15 ਜਨਵਰੀ ਤੱਕ ਬੰਦ ਰਹਿੰਦੇ ਸਨ, ਪਰ ਹੁਣ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸਕੂਲ 1 ਜਨਵਰੀ ਤੋਂ 6 ਜਨਵਰੀ ਤੱਕ ਹੀ ਬੰਦ ਰਹਿਣਗੇ।
ਦਰਅਸਲ, ਦਿੱਲੀ ਸਰਕਾਰ ਨੇ ਖਰਾਬ ਹਵਾ ਦੀ ਗੁਣਵੱਤਾ ਕਾਰਨ ਪਹਿਲਾਂ ਹੀ 9 ਤੋਂ 18 ਨਵੰਬਰ ਤੱਕ ਸਾਰੇ ਸਕੂਲ ਬੰਦ ਕਰ ਦਿੱਤੇ ਸਨ। ਇਸ ਲਈ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ।
ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਦਿੱਲੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਲਈ ਸਰਕੂਲਰ ਵੀ ਜਾਰੀ ਕੀਤਾ ਹੈ। ਸਰਕੂਲਰ ਮੁਤਾਬਕ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ ਤੋਂ ਸ਼ੁਰੂ ਹੋ ਕੇ 6 ਜਨਵਰੀ ਤੱਕ ਜਾਰੀ ਰਹਿਣਗੀਆਂ।