ਕਰਨਾਟਕ ‘ਚ ਅੱਜ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦਾ ਕੇਂਦਰ ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਵਿੱਚ ਸੀ ਅਤੇ ਇਸ ਦੀ ਤੀਬਰਤਾ 3.1 ਦੱਸੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਸਵੇਰੇ 6:52 ਵਜੇ ਆਇਆ ਅਤੇ ਇਸ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਹਾਲਾਂਕਿ ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 20 ਨਵੰਬਰ ਨੂੰ ਵੀ ਕਰਨਾਟਕ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਕਰਨਾਟਕ ਵਿੱਚ ਭੂਚਾਲ ਦਾ ਕੇਂਦਰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਤੋਂ 255 ਕਿਲੋਮੀਟਰ ਅਤੇ ਨਾਗਪੁਰ ਤੋਂ 265 ਕਿਲੋਮੀਟਰ ਦੂਰ ਸੀ। ਇਸ ਦਿਨ ਕਰਨਾਟਕ ਤੋਂ ਇਲਾਵਾ ਤੇਲੰਗਾਨਾ ਅਤੇ ਮਹਾਰਾਸ਼ਟਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।