ਪੰਜਾਬ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਜਿਸ ਨਾਲ ਪੰਜਾਬ ‘ਚ ਸਵਾਈਨ ਫਲੂ ਦਾ 1 ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਨੋਡਲ ਅਫਸਰ ਡਾ. ਗਗਨਦੀਪ ਸਿੰਘ ਗਰੌੜ ਨੇ ਦਸਿਆ ਕਿ ਪੰਜਾਬ ਵਿਚ ਦਸੰਬਰ ਮਹੀਨੇ ‘ਚ ਸਵਾਈਨ ਫਲੂ ਦੀ ਇਕ ਮਹਿਲਾ ਮਰੀਜ਼ ਸਾਹਮਣੇ ਆਈ ਹੈ। ਉਨਾਂ ਕਿਹਾ ਕਿ ਮਰੀਜ਼ ਲੁਧਿਆਣਾ ਦੇ ਡੀਐਮਸੀ ਵਿੱਚ ਦਾਖਿਲ ਹੈ ਪਰ ਫਿਲਹਾਲ ਉਹ ਠੀਕ ਹੈ। ਬੀਤੇ ਦਿਨੀਂ ਵੀਰਵਾਰ ਨੂੰ ਸਵਾਈਨ ਫਲੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ, ਪ੍ਰਿੰਸੀਪਲ ਮੈਡੀਕਲ ਕਾਲਜਾਂ ਅਤੇ ਏਮਜ਼ ਨੂੰ ਪੱਤਰ ਜਾਰੀ ਕਰਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।