ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੀਟਿੰਗ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਰਾਜੋਆਣਾ ਨੇ ਹੜਤਾਲ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਾਜੋਆਣਾ ਨੇ ਆਖਿਆ ਹੈ ਕਿ ਉਹ ਹੁਣ ਹੋਰ ਉਡੀਕ ਨਹੀਂ ਕਰ ਸਕਦੇ ਹਨ, ਅਤੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਕੇਸ ਵਿੱਚ ਫੈਸਲਾ ਕਰਵਾਇਆ ਜਾਵੇ।
ਰਾਜੋਆਣਾ ਨੇ ਸਾਫ਼ ਆਖਿਆ ਹੈ ਕਿ ਜੇਕਰ ਮੈਨੂੰ ਫਾਂਸੀ ਦੇਣ ਹੈ ਤਾਂ ਦੇ ਦਿਓ ਜੇਕਰ ਨਹੀਂ ਦੇਣੀ ਤਾਂ ਮੇਰੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾਵੇ।