ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਫਾਇਰਿੰਗ ਮਾਮਲੇ ਵਿਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਸ਼ੂਟਰਾਂ ਦੇ ਨਾਂ ਆਕਾਸ਼ ਅਤੇ ਅਖਿਲ ਹੈ, ਜੋ ਕਿ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ। ਦੋਵੇਂ ਗ੍ਰਿਫ਼ਤਾਰ ਸ਼ੂਟਰ 3 ਦਸੰਬਰ 2023 ਨੂੰ ਪੰਜਾਬ ਬਾਗ ਸਥਿਤ ਘਰ ‘ਤੇ ਫਾਇਰਿੰਗ ਦੀ ਘਟਨਾ ਵਿਚ ਸ਼ਾਮਲ ਹਨ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇ ਸ਼ੂਟਰਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ‘ਤੇ ਇਸ ਕੰਮ ਨੂੰ ਅੰਜ਼ਾਮ ਦਿੱਤਾ ਸੀ। ਇੰਨਾ ਹੀ ਨਹੀਂ ਹਾਲ ‘ਚ ਗੋਲਡੀ ਦੇ ਕਹਿਣ ‘ਤੇ ਉਸ ਦੇ ਗੁਰਗਿਆਂ ਨੇ ਸਾਬਕਾ ਵਿਧਾਇਕ ਦੀਪ ਦੇ ਸ਼ਰਾਬ ਦੇ ਠੇਕੇ ਵੀ ਸਾੜੇ ਸਨ। ਦੱਸ ਦੇਈਏ ਕਿ ਦੀਪ ਮਲਹੋਤਰਾ ਦਾਸ਼ਰਾਬ ਦਾ ਕਾਰੋਬਾਰ ਹੈ। ਦੀਪ ਮਲਹੋਤਰਾ ਦੇ ਪੁੱਤਰ ਗੌਤਮ ਮਲਹੋਤਰਾ ਦਾ ਨਾਂ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਸਾਹਮਣੇ ਆਇਆ ਸੀ।