ਪੰਚਾਇਤੀ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਨੂੰ ਫਟਕਾਰ ਲਗਾਈ ਹੈ। ਇਹਨਾਂ ਹੀ ਨਹੀਂ ਕੋਰਟ ਨੇ ਚੋਣਾਂ ਸਬੰਧੀ ਠੋਸ ਜਵਾਬ ਨਾ ਦੇਣ ‘ਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਚੋਣ ਕਮਿਸ਼ਨਰ ਨੂੰ ਚੋਣਾਂ ਸਬੰਧੀ ਠੋਸ ਜਵਾਬ ਦੇਣ ਦਾ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਅਤੇ ਉਨਾਂ ਨੇ ਇਹ ਵੀ ਕਿਹਾ ਕਿ ਜੇਕਰ ਚੋਣ ਪ੍ਰੋਗਰਾਮ ਬਾਰੇ ਜਾਣਕਾਰੀ ਨਾ ਦਿੱਤੀ ਤਾਂ ਉਹ ਜੇਲ ਜਾਣ ਲਈ ਤਿਆਰ ਰਹਿਣ।