ਪੰਜਾਬ ਦੇ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ. ਹਾਲ ਹੀ ‘ਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ. ਇਹਨਾਂ ਹੁਕਮਾਂ ਮੁਤਾਬਕ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2023-24 ਦੌਰਾਨ 6ਵੀਂ ਕਲਾਸ ‘ਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸਕ ਅਤੇ ਵਿਗਿਆਨਕ ਮਹੱਤਵ ਵਾਲੇ ਸਥਾਨਾਂ ਦੀ ਯਾਤਰਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਤਹਿਤ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ‘ਚ ਮੌਜੂਦ ਇਤਿਹਾਸਕ ਅਤੇ ਵਿਗਿਆਨਕ ਮਹੱਤਵ ਵਾਲੇ ਸਥਾਨ ਜਿਨ੍ਹਾਂ ‘ਚ ਜੰਗ-ਏ-ਆਜ਼ਾਦੀ ਮੈਮੋਰੀਅਲ, ਆਰਟ ਗੈਲਰੀ, ਬੋਟੈਨੀਕਲ ਗਾਰਡਨ, ਚਿੜੀਆਘਰ, ਮਿਊਜ਼ੀਅਮ, ਸਾਇੰਸ ਸਿਟੀ, ਪੁਰਾਤਵ ਸਥਾਨ ‘ਤੇ ਭੇਜਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸਕੂਲਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਸਕੂਲ ਮੁਖੀ ਟਰਿੱਪ ‘ਚ ਜਾਣ ਦੇ ਲਈ ਵਿਦਿਆਰਥੀਆਂ ਦੀ ਗਿਣਤੀ ਮੁਤਾਬਕ ਕੋਈ ਵੀ ਵਾਹਨ ਕਿਰਾਏ ‘ਤੇ ਲੈਣਗੇ ਤੇ ਨਾਲ ਹੀ ਵਿਦਿਆਰਥੀਆਂ ਦੇ ਸੁਰੱਖਿਆ ਮਾਪਦੰਡਾਂ ਨੂੰ ਵੀ ਯਕੀਨੀ ਬਣਾਉਣਗੇ।