ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਨਸ਼ਾ ਤਸਕਰ ਵਿੱਕੀ ਦੇ ਘਰ ਨੂੰ ਸੀਲ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਵਿੱਕੀ ਦੇ ਪਿੰਡ ਖਲਚੀਆਂ ਜੱਦੀ ਵਿਖੇ ਸਥਿਤ 1220 ਵਰਗ ਫੁੱਟ ਦੇ ਮਕਾਨ ‘ਤੇ ਪੁਲਿਸ ਵੱਲੋਂ ਜ਼ਬਤੀ ਦੀ ਸੂਚਨਾ ਚਿਪਕਾਈ ਗਈ। ਪੁਲਿਸ ਵੱਲੋਂ ਜ਼ਬਤ ਕੀਤੀ ਗਈ ਨਸ਼ਾ ਤਸਕਰ ਵਿੱਕੀ ਦੀ ਜੋ ਜਾਇਦਾਦ ਹੈ, ਉਹ ਨਸ਼ਾ ਤਸਕਰੀ ਤੋਂ ਕਮਾਏ ਪੈਸਿਆਂ ਤੋਂ ਬਣੀ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਵਿੱਕੀ ਨੂੰ 6 ਸਤੰਬਰ 2021 ਨੂੰ ਫ਼ਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਦੋਸ਼ੀ ਜੇਲ੍ਹ ਵਿੱਚ ਹੈ। ਉਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਇਸ ਸਾਲ ਹੁਣ ਤੱਕ ਫਿਰੋਜ਼ਪੁਰ ਪੁਲਿਸ 30 ਤੋਂ ਵੱਧ ਨਸ਼ਾ ਤਸਕਰਾਂ ਦੀ 14 ਕਰੋੜ ਰੁਪਏ ਤੋਂ ਵੱਧ ਦੀ ਚੱਲ-ਅਚੱਲ ਜਾਇਦਾਦ ਜ਼ਬਤ ਕਰ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ‘ਚ ਫ਼ਿਰੋਜ਼ਪੁਰ ਜ਼ਿਲ੍ਹਾ ਪੰਜਾਬ ‘ਚ ਪਹਿਲੇ ਨੰਬਰ ‘ਤੇ ਹੈ। ਇਸ ਸਮੇਂ 9 ਦੇ ਕਰੀਬ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਜਾਰੀ ਹੈ।