ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਹੜਾ ਬੰਦਾ ਸ਼ਰਾਬ ਪੀ ਕੇ ਪਾਰਲੀਮੈਂਟ ’ਚ ਜਾ ਸਕਦਾ ਉਸ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਦਾ ਬੇਤਾਜ ਬਾਦਸ਼ਾਹ ਹੈ।
ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ‘ਆਪ’ ਨੂੰ ਚੁਣ ਕੇ ਪੰਜਾਬ ਦੇ ਲੋਕਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਲੋਕਾਂ ਨੂੰ ਜਲੀਲ ਕਰਨ ਤੋਂ ਇਲਾਵਾ ਭਗਵੰਤ ਮਾਨ ਨੂੰ ਹੋਰ ਕੋਈ ਕੰਮ ਨਹੀਂ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਇਹ ਸਭ ਬੋਲਣ ਤੋਂ ਬਾਅਦ ਮੈਨੂੰ ਇਸ ਦਾ ਖ਼ਮਿਆਜ਼ਾ ਵੀ ਭੁਗਤਣਾ ਪੈ ਸਕਦਾ ਹੈ ਤੇ ਮੇਰੇ ’ਤੇ ਝੂਠਾ ਪਰਚਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਝੂਠੇ ਪਰਚੇ ਦਾ ਕੋਈ ਡਰ ਨਹੀਂ ਹੈ।