ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ। ਦੱਸ ਦਈਏ ਕਿ ਇਸ Press Conference ‘ਚ ਮਜੀਠੀਆ ਨੇ ਭਗਵੰਤ ਮਾਨ ਦੀ ਧੀ ਸੀਰਤ ਕੌਰ ਦੀ ਵੀਡੀਓ ਲਾਇਵ ਚਲਾ ਕੇ ਵਿਖਾਇਆ। ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਨੇ ਪਹਿਲੀ ਵਾਰ ਕੈਮਰੇ ਅੱਗੇ ਆ ਕੇ ਆਪਣੇ ਪਿਤਾ ਬਾਰੇ ਹੈਰਾਨ ਕਰ ਦੇਣ ਵਾਲੇ ਖੁਲਾਸੇ ਕੀਤੇ ਹਨ।
ਸੀਰਤ ਕੌਰ ਨੇ ਕਿਹਾ ਕਿ ਅੱਜ ਤੋਂ ਭਗਵੰਤ ਮਾਨ ਉਨ੍ਹਾਂ ਦਾ ਪਿਤਾ ਨਹੀਂ ਹੈ, ਮੇਰਾ ਨਾਂਅ ਉਹਨਾਂ ਦੇ ਨਾਲ ਨਾ ਜੋੜਿਆ ਜਾਵੇ। ਉਹ ਪੰਜਾਬ ਨੂੰ ਗੁਮਰਾਹ ਕਰ ਰਿਹਾ। ਹਮੇਸ਼ਾ ਸ਼ਰਾਬ ਪੀਣ ਦਾ ਆਦੀ ਹੈ। ਇਸਦੇ ਨਾਲ ਹੀ ਇਸ ਵੀਡੀਓ ‘ਚ ਸੀਰਤ ਕੌਰ ਨੇ ਕਿਹਾ ਕਿ ਜਿਹੜਾ ਬੰਦਾ ਆਪਣੇ ਪਰਿਵਾਰ ਨੂੰ ਨਹੀਂ ਸਾਂਭ ਸਕਦਾ ਉਹ ਪੰਜਾਬ ਨੂੰ ਕਜੀਵੇ ਸਾਂਭੇਗਾ, ਇਸਦੇ ਨਾਲ ਹੀ ਸੀਰਤ ਕੌਰ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਹੁਣ ਇੱਕ ਵਾਰ ਫਿਰ ਪਿਤਾ ਬਣਨ ਜਾ ਰਿਹਾ।
ਇਹ ਵੀਡੀਓ ਸਾਂਝੀ ਕਰਨ ਤੋਂ ਬਾਅਦ ਮਜੀਠੀਆ ਨੇ ਕਿਹਾ ਕਿ ਸੀਰਤ ਕੌਰ ਨੂੰ ਮੈ ਪਿਤਾ ਵਾਂਗ ਪਿਆਰ ਦਵਾਂਗਾ।