ਪੰਜਾਬ ‘ਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹੁਣ ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਦਾ ਜ਼ਿਕਰ ਕਰਦਿਆਂ ਟਵੀਟ ਕਰ ਲਿਖਿਆ ਨਸ਼ੇ ਦੇ ਖਾਤਮੇ ਦੀ ਗਾਰੰਟੀ ਦੇਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਗਾਰੰਟੀ ਦਾ ਇਹ ਹਾਲ ਦੇਖਣਾ ਚਾਹੀਦਾ ਹੈ। ਕਿਸ ਤਰ੍ਹਾਂ ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਕਿਤੇ ਰਫ਼ਤਾਰ ਤੇ ਧੜੱਲੇਦਾਰੀ ਨਾਲ ਵਿਕ ਰਿਹਾ ਹੈ। ਕਾਨੂੰਨ ਵਿਵਸਥਾ ਨਾਮ ਦਾ ਕੋਈ ਡਰ ਨਹੀਂ, ਆਮ ਲੋਕ ਖੁਦ ਨਸ਼ਾ ਤਸਕਰਾਂ ਨਾਲ ਲੜਾਈ ਲੜ ਰਹੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਲੀਡਰ ਸਰਵਨ ਸਿੰਘ ਪੰਧੇਰ ਨੇ ਨਸ਼ੇ ਵਿੱਚ ਧੁੱਤ ਇੱਕ ਕੁੜੀ ਦੀ ਵੀਡੀਓ ਸ਼ੇਅਰ ਕਰਕੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਸੀ. ਇਸ ਵੀਡੀਓ ਵਿੱਚ ਕੁੜੀ ਨੇ ਚਿੱਟੇ ਦਾ ਇੰਨਾ ਸੇਵਨ ਕੀਤਾ ਹੋਇਆ ਹੈ ਕਿ ਉਸ ਕੋਲੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ। ਸਰਵਨ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਇਹ ਵੀਡੀਓ ਜੰਡਿਆਲਾ ਗੁਰੂ ਅੰਮ੍ਰਿਤਸਰ ਦੀ ਹੈ। ਇਹ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਹੈ।