ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੰਜੇ ਸਿੰਘ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਪਰੀਮ ਕੋਰਟ ਨੇ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਦੀ ਨਿਆਂਇਕ ਹਿਰਾਸਤ ਨੂੰ ਫਿਰ ਵਧਾ ਦਿੱਤਾ ਹੈ। ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 21 ਦਸੰਬਰ ਤੱਕ ਵਧਾ ਦਿੱਤੀ ਹੈ।
ਦਰਅਸਲ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਦਿਆਂ ਹੋਇਆਂ ਕਿਹਾ ਸੀ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਗਲਤ ਸੀ। ਸੁਪਰੀਮ ਕੋਰਟ ਨੇ ‘ਆਪ’ ਨੇਤਾ ਨੂੰ ਹੇਠਲੀ ਅਦਾਲਤ ‘ਚ ਜ਼ਮਾਨਤ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ।