ਮੱਧ ਪ੍ਰਦੇਸ਼ ‘ਚ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੋਹਨ ਯਾਦਵ ਨੂੰ ਸੂਬੇ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਮੋਹਨ ਯਾਦਵ ਉਜੈਨ ਦੱਖਣ ਤੋਂ ਵਿਧਾਇਕ ਹਨ। ਭੋਪਾਲ ਵਿਖੇ ਭਾਜਪਾ ਦੇ ਸੂਬਾ ਦਫ਼ਤਰ ‘ਚ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ।ਇਸਦੇ ਨਾਲ ਹੀ ਦੱਸ ਦਈਏ ਕਿ ਮੋਹਨ ਯਾਦਵ OBC ਸ਼੍ਰੇਣੀ ਤੋਂ ਆਉਂਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦਲ ਦੀ ਬੈਠਕ ‘ਚ ਮੁੱਖ ਮੰਤਰੀ ਦਾ ਨਾਂ ਤੈਅ ਹੋਣ ਤੋਂ ਬਾਅਦ ਇਸ ਨੂੰ ਦਿੱਲੀ ਤੋਂ ਮਨਜ਼ੂਰੀ ਦਿੱਤੀ ਗਈ ਸੀ। ਜਿਵੇਂ ਕਿ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭਾਜਪਾ ਇੱਕ ਵਾਰ ਫਿਰ OBC ਨੇਤਾ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਏਗੀ ਅਤੇ ਇਸੇ ਦੌਰਾਨ ਹੁਣ ਭਾਜਪਾ ਨੇ ਇਕ ਵਾਰ ਫਿਰ ਮੋਹਨ ਯਾਦਵ ਨੂੰ ਮੱਧ ਪ੍ਰਦੇਸ਼ ਦੀ ਕਮਾਨ ਸੌਂਪ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਦੱਸ ਦੇਈਏ ਕਿ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਭਾਰੀ ਬਹੁਮਤ ਹਾਸਲ ਕੀਤਾ ਸੀ। ਸੂਬੇ ‘ਚ ਜਿੱਥੇ ਕਾਂਗਰਸ ਅਤੇ ਭਾਜਪਾ ਵਿਚਾਲੇ ਕਰੀਬੀ ਮੁਕਾਬਲਾ ਦੱਸਿਆ ਜਾ ਰਿਹਾ ਹੈ. ਉਥੇ ਕਾਂਗਰਸ ਦਾ ਸਫਾਇਆ ਹੋ ਗਿਆ। ਮੱਧ ਪ੍ਰਦੇਸ਼ ਵਿੱਚ ਭਾਜਪਾ ਨੇ 163 ਸੀਟਾਂ ਜਿੱਤੀਆਂ, ਜਦੋਂ ਕਿ ਕਮਲਨਾਥ ਦੇ ਚਿਹਰੇ ‘ਤੇ ਲੜ ਰਹੀ ਕਾਂਗਰਸ ਨੇ ਸਿਰਫ਼ 66 ਸੀਟਾਂ ਜਿੱਤੀਆਂ