ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਠੰਡ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ .ਹੁਣ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਨੂੰ ਲੈ ਕੇ ਭਵਿੱਖਵਾਣੀ ਕੀਤੀ ਹੈ । ਇਸ ਦੌਰਾਨ ਮੌਸਮ ਵਿਭਾਗ ਨੇ 12 ਦਸੰਬਰ ਤੋਂ ਪੱਛਮੀ ਬੰਗਾਲ ਅਤੇ ਸਿੱਕਮ ਦੇ ਵੱਖ-ਵੱਖ ਹਿੱਸਿਆਂ ‘ਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਜੰਮੂ-ਕਸ਼ਮੀਰ, ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ।ਦਿੱਲੀ-ਐਨਸੀਆਰ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਐਤਵਾਰ ਨੂੰ ਰਾਜਧਾਨੀ ਦਾ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।