ਹਾਲ ਹੀ ‘ਚ ਫ਼ਿਰੋਜ਼ਪੁਰ ਸ਼ਹਿਰ ਵਿੱਚ ਤਾਇਨਾਤ DSP ਸੁਰਿੰਦਰ ਬੰਸਲ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਰੋਕੂ ਐਕਟ ਐਜ਼ ਅਮੈਂਡਿਡ ਇਨ 2018 ਤਹਿਤ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਇਸ ਤੋਂ ਪਹਿਲਾਂ ਉਹਨਾਂ ਨੂੰ ਇਸ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣ ਲਈ 7 ਦਿਨਾਂ ਦਾ ਨੋਟਿਸ ਦਿੱਤਾ ਗਿਆ ਸੀ, ਪਰ ਬੀਤੇ ਦਿਨੀਂ DSP ਸੁਰਿੰਦਰ ਬੰਸਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।