ਪੰਜਾਬ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ ਅਤੇ ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਧ ਵੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ । ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ ਅਗਲਾ ਹਫਤਾ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਇਸੇ ਤਰ੍ਹਾਂ ਜਾਰੀ ਰਹੇਗੀ। ਮੌਸਮ ਵਿਭਾਗ ਨੇ ਪੰਜਾਬ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।ਇਸ ਦੇ ਨਾਲ ਹੀ ਵਿਭਾਗ ਨੇ ਦੱਸਿਆ ਕਿ ਪੰਜਾਬ ਦੇ ਮੌਸਮ ‘ਤੇ ਨਵੀਂ ਪੱਛਮੀ ਗੜਬੜੀ ਦਾ ਅਸਰ ਪੈਣ ਵਾਲਾ ਹੈ ਪਰ ਮੀਂਹ ਨਹੀਂ ਪਵੇਗਾ।