2019 ਵਿੱਚ ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਵਿੱਚ ਤਬਾਈ ਮਚਾ ਦਿੱਤੀ ਸੀ। ਜਿਸ ਕਾਰਨ ਲੱਖਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ। ਜਿਸ ਦੇ ਚੱਲਦਿਆਂ ਹੁਣ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੋਵਿਡ -19 ਮਹਾਂਮਾਰੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਤੋਂ ਮੁਆਫੀ ਮੰਗੀ ਹੈ। ਤੁਹਾਨੂੰ ਦੱਸ ਦੇਈਏ ਕਿ ਬ੍ਰਿਟੇਨ ਵਿੱਚ ਹੁਣ ਤੱਕ 2.48 ਕਰੋੜ ਲੋਕ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ 2.32 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਿਸ਼ੀ ਸੁਨਕ ਨੇ ਕਿਹਾ ਕਿ ਉਹ ਜਾਨਾਂ ਦੇ ਗੁਆਉਣ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹਨ ।