ਭਾਰਤ ਪਾਕਿਸਤਾਨ ਦੇ ਸਰਹੱਦ ‘ਤੇ ਨਸ਼ਾ ਤਸਕਰੀ ਦੇ ਮਾਮਲੇ ਲਗਤਾਰ ਵੱਧ ਰਹੇ ਹਨ। ਜਿਸ ਤੇ ਹਾਈਕੋਰਟ ਨੇ ਸਖਤੀ ਦਿਖਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਰਅਸਲ ਹਾਲ ਹੀ ਕੁੱਝ ਹੀ ਦਿਨ ਪਹਿਲਾਂ ਬੀ.ਐਸ.ਐਫ ਨੇ ਪੰਜਾਬ ਪੁਲਿਸ ਨੂੰ ਅਜਿਹੇ 75 ਸ਼ੱਕੀਆਂ ਦੀ ਸੂਚੀ ਸੌਂਪੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ਤੋਂ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਡਰੱਗ ਰੈਕੇਟ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਹੁਣ ਇਸ ਮਾਮਲੇ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਵੀ ਧਿਰ ਬਣਾਇਆ ਹੈ।