ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪਟਿਆਲਾ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮਜੀਠੀਆ ਨੂੰ 20-12-2021 ਦੇ NDPS ਦੇ ਮੁਕੱਦਮੇ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਹੁਣ ਇਸ ਸਭ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੋਚਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ ਨੂੰ ਝੂਠੇ ਪਰਚੇ ਦੇ ਕੇ ਉਹਨਾਂ ਨੂੰ ਡਰਾ ਲੈਣਗੇ।
ਇਸ ਸਭ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਹੀ ਨਹੀਂ ਪਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਿੰਨਾ ਦਬਾਉਣ ਦੀ ਕੋਸ਼ਿਸ਼ ਕਰੋਗੇ ਅਕਾਲੀ ਦਲ ਉਨਾਂ ਹੀ ਤਕੜਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ ਕਾਨੂੰਨ ਨਾਂ ਦੀ ਕੋਈ ਵਿਵਸਥਾ ਨਹੀਂ ਤੇ ਇੱਥੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ।