ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਰੋਹਿਤ ਕਰੀਬ 23-24 ਦਿਨਾਂ ਬਾਅਦ ਪਹਿਲੀ ਵਾਰ ਕੈਮਰੇ ਦੇ ਸਾਹਮਣੇ ਨਜ਼ਰ ਆਏ ਹਨ। ਰੋਹਿਤ ਸ਼ਰਮਾ ਨੇ ਕਿਹਾ- ਮੈਨੂੰ ਨਹੀਂ ਪਤਾ ਸੀ ਕਿ ਮੈਂ ਇਸ ਤੋਂ ਕਿਵੇਂ ਬਾਹਰ ਆਵਾ। ਪਹਿਲੇ ਕੁਝ ਦਿਨਾਂ ਵਿੱਚ ਮੈਨੂੰ ਕੁਝ ਨਹੀਂ ਪਤਾ ਸੀ ਕਿ ਮੈਂ ਕੀ ਕਰਾਂ। ਮੇਰੇ ਪਰਿਵਾਰ, ਮੇਰੇ ਦੋਸਤਾਂ ਨੇ ਚੀਜ਼ਾਂ ਨੂੰ ਆਸਾਨ ਬਣਾਇਆ ਪਰ ਅੱਗੇ ਵਧਣਾ ਆਸਾਨ ਨਹੀਂ ਸੀ।
ਰੋਹਿਤ ਸ਼ਰਮਾ ਦੇ ਇੰਟਰਵਿਊ ਦਾ ਵੀਡੀਓ ਬੁੱਧਵਾਰ ਨੂੰ ਉਨ੍ਹਾਂ ਦੀ ਮੈਨੇਜਿੰਗ ਟੀਮ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਨੂੰ MUMBAI INDIANS ਨੇ ਵੀ ਟਵੀਟ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ 19 ਨਵੰਬਰ ਨੂੰ ਹੋਏ ਫਾਈਨਲ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ਸੀ