ਜੰਮੂ ਕਸ਼ਮੀਰ ‘ਚ ਸਿੱਖਾਂ ਦੀ ਸਾਲਾਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਥੇ ਬੀਤੇ ਦਿਨੀਂ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਗਿਆ ਹੈ। ਹੁਣ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਜੰਮੂ-ਕਸ਼ਮੀਰ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ’ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਾ 370 ਹਟਣ ਨਾਲ ਹੀ ਇਹ ਪ੍ਰਾਪਤੀ ਸੰਭਵ ਹੋਈ ਹੈ
ਇਸਦੇ ਨਾਲ ਹੀ ਉਹਨਾਂ ਕਿਹਾ ਕਿ ਅਸੀਂ ਇਸ ਪ੍ਰਾਪਤੀ ਵਾਸਤੇ ਪਿਛਲੇ 75 ਸਾਲਾਂ ਤੋਂ ਵੱਡਾ ਸੰਘਰਸ਼ ਲੜਿਆ ਹੈ। ਉਹ ਇਸ ਮਾਮਲੇ ’ਤੇ ਲਗਾਤਾਰ ਪਿਛਲੀਆਂ ਜੰਮੂ-ਕਸ਼ਮੀਰ ਸਰਕਾਰਾਂ ਨਾਲ ਰਾਬਤਾ ਕਰਦੇ ਸਨ ਪਰ ਹਰ ਵਾਰ ਮੁੱਖ ਮੰਤਰੀ ਦਫਤਰ ਤੋਂ ਉਨ੍ਹਾਂ ਨੂੰ ਜਵਾਬ ਮਿਲਦਾ ਸੀ ਕਿ ਜੰਮੂ-ਕਸ਼ਮੀਰ ਵਿਚ ਧਾਰਾ 370 ਲੱਗੀ ਹੈ, ਇਸ ਕਾਰਨ ਇਥੇ ਆਨੰਦ ਮੈਰਿਜ ਐਕਟ ਲਾਗੂ ਨਹੀਂ ਹੋ ਸਕਦਾ।
ਜਦੋਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਾਮਲੇ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਤੁਰੰਤ ਕੇਂਦਰੀ ਗ੍ਰਹਿ ਸਕੱਤਰ ਨੂੰ ਹੁਕਮ ਦਿੱਤੇ ਕਿ ਉਹ ਤੁਰੰਤ ਨਿਯਮ ਬਣਾ ਕੇ ਜੰਮੂ-ਕਸ਼ਮੀਰ ਵਿਚ ਇਹ ਐਕਟ ਲਾਗੂ ਹੋਣਾ ਯਕੀਨੀ ਬਣਾਉਣ। ਹੁਣ ਐੱਲਜੀ ਮਨੋਜ ਸਿਨਹਾ ਨੇ ਐਕਟ ਲਾਗੂ ਕਰਨ ਦੇ ਹੁਕਮ ਦਿੱਤੇ ਹਨ ਤੇ ਐਕਟ ਜੰਮੂ-ਕਸ਼ਮੀਰ ਵਿਚ ਲਾਗੂ ਹੋ ਗਿਆ ਹੈ।