ਪੰਜਾਬ ‘ਚ ਨਸ਼ਿਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਚੰਡੀਗੜ੍ਹ ਦੇ ਯੂਟੀ ਸਕੱਤਰੇਤ ਵਿੱਚ ਉਨਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਉਹ ਬੇਹੱਦ ਚਿੰਤਿਤ ਹਨ। ਉਨਾਂ ਕਿਹਾ ਕਿ ਉਹਨਾਂ ਨੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਸੀ ਅਤੇ ਇਸ ਮਾਮਲੇ ‘ਤੇ ਸੂਬਾ ਸਰਕਾਰ ਨੂੰ ਕਰਵਾਈਂ ਕਰਨ ਦੀ ਸਲਾਹ ਦਿੱਤੀ ਸੀ। ਪਰ ਸਰਕਾਰ ਮੰਨਣ ਨੂੰ ਤਿਆਰ ਨਹੀਂ ਹੈ।