ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਲਈ ਭਾਰਤੀ ਰੇਲਵੇ ਨੇ ਰੇਲ ਗੱਡੀਆਂ ਦੇਣ ਤੋਂ ਇਨਕਾਰ ਕਰ ਦਿੱਤਾ, ਹੁਣ ਸਰਕਾਰ ਕੁਝ ਸਮੇਂ ਲਈ ਪੰਜਾਬ ਦੇ ਲੋਕਾਂ ਨੂੰ ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਨਹੀਂ ਲੈ ਜਾ ਸਕੇਗੀ। ਰੇਲਵੇ ਨੇ ਪੰਜਾਬ ਸਰਕਾਰ ਨੂੰ ਫਰਵਰੀ ਤੱਕ ਰੇਲਾਂ ਨਾ ਚੱਲਣ ਬਾਰੇ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਲਿਖਤੀ ਹੁਕਮ ਆਉਣਾ ਅਜੇ ਬਾਕੀ ਹੈ। ਰੇਲਵੇ ਦਾ ਤਰਕ ਹੈ ਕਿ ਉਨ੍ਹਾਂ ਕੋਲ ਜਨਰੇਟਰਾਂ ਦੀ ਘਾਟ ਹੈ। ਜਿਸ ਕਾਰਨ AC ਟਰੇਨਾਂ ਦੀ ਉਪਲਬਧਤਾ ਨਹੀਂ ਹੋਵੇਗੀ। ਫਿਲਹਾਲ ਪੰਜਾਬ ਸਰਕਾਰ ਵੀ ਰੇਲਵੇ ਤੋਂ ਲਿਖਤੀ ਹੁਕਮਾਂ ਦੀ ਉਡੀਕ ਕਰ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਰੇਲਵੇ ਨੂੰ 1 ਕਰੋੜ ਰੁਪਏ ਤੋਂ ਵੱਧ ਦੀ ਐਡਵਾਂਸ ਦਿੱਤੀ ਹੈ।
ਦੱਸਣਯੋਗ ਹੈ ਕਿ Advocate HC Arora ਦੀ ਤਰਫ਼ੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਸਕੀਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਐਡਵੋਕੇਟ ਅਰੋੜਾ ਨੇ ਇਸ ਸਕੀਮ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਸਕੀਮ ਨਾਲ ਪੈਸਾ ਬਰਬਾਦ ਕਰ ਰਹੀ ਹੈ, ਜਦਕਿ ਇਸ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਸਕੀਮਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ।