ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਚੱਲ ਰਹੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਖੰਨਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਅਸਲਾ ਬਣਾਉਣ ਵਾਲੇ ਮੁਲਜ਼ਮ ਸਮੇਤ ਕੁੱਲ 10 ਵਿਅਕਤੀਆਂ ਨੂੰ 22 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਸ ਸਫਲਤਾ ਨਾਲ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਹੋਇਆ ਹੈ। SSP ਅਮਨੀਤ ਕੌਂਡਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕਾਰਵਾਈ 1 ਦਸੰਬਰ ਤੋਂ ਸ਼ੁਰੂ ਹੋਈ ਸੀ। ਜਦੋਂ ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਸਾਜਨ ਤੇ ਮਨਦੀਪ ਸਿੰਘ ਨੂੰ 4 ਨਾਜਾਇਜ਼ ਪਿਸਤੌਲਾਂ ਸਮੇਤ ਕਾਬੂ ਕੀਤਾ ਸੀ।