ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦਸਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 11 ਵਜੇ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦੇ ਹੀ ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮੁੱਦੇ ‘ਤੇ ਸਦਨ ‘ਚ ਬਿਆਨ ਦੇਣ ਦੀ ਮੰਗ ਕੀਤੀ। ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।