ਬੁੱਧਵਾਰ ਨੂੰ ਭਾਰਤੀ ਸੰਸਦ ‘ਚ ਹੋਈ ਸੁਰੱਖਿਆ ਕੁਤਾਹੀ ਤੋਂ ਬਾਅਦ ਇਸ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਉੱਠ ਰਹੇ ਹਨ। ਇਹ ਸੁਰੱਖਿਆ ਕੁਤਾਹੀ ਉਦੋਂ ਹੋਈ ਜਦੋਂ ਲੋਕ ਸਭਾ ਦੇ ਸਿਫ਼ਰ ਕਾਲ ਦੌਰਾਨ ਦੋ ਲੋਕ ਸਦਨ ਵਿੱਚ ਕੁੱਦ ਪਏ। ਇਨ੍ਹਾਂ ਲੋਕਾਂ ਨੇ ਸਦਨ ਵਿੱਚ ਰੰਗੀਨ ਧੂੰਆਂ ਫੈਲਾ ਦਿੱਤਾ। ਹੁਣ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਬਿਆਨ ਸਾਹਮਣੇ ਆਏ ਹੈ. ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਸੰਸਦ ’ਤੇ ਹੋਇਆ ਹਮਲਾ ਦੇਸ਼ ਅਤੇ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦਾ ਇਕ ਵੱਡਾ ਮਾਮਲਾ ਹੈ, ਜਿਸਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਜਾਂਚ ਵਿਚ ਜੇਕਰ ਕੋਈ ਗੰਭੀਰ ਗੱਲਾਂ ਸਾਹਮਣੇ ਆਉਂਦੀਆਂ ਹਨ ਤਾਂ ਇਹ ਸਾਰੀਆਂ ਗੱਲਾਂ ਦੇਸ਼ ਦੇ ਸਾਹਮਣੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕਾਨੂੰਨ ਤੋੜਿਆ ਹੈ ਅਤੇ ਉਨ੍ਹਾਂ ’ਤੇ ਕਾਰਵਾਈ ਤਾਂ ਹੋਣੀ ਚਾਹੀਦੀ ਹੈ ਪਰ ਸਖ਼ਤ ਵਤੀਰਾ ਨਹੀਂ ਅਪਣਾਇਆ ਜਾਣਾ ਚਾਹੀਦਾ ਕਿਉਂਕਿ ਉਹ ਵੀ ਦੇਸ਼ ਦੇ ਨਾਗਰਿਕ ਹਨ।