ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ 17 ਦਸੰਬਰ ਨੂੰ ਰੈਲੀਆਂ ਕੀਤੀਆਂ ਜਾਣੀਆਂ ਹਨ ਜਿਸ ਦੇ ਚੱਲਦੇ ਬਠਿੰਡਾ ਵਿਖੇ ਸਥਿਤ ਮਾਣ ਪਿੰਡ ਦੇ 6 ਐਲੀਮੈਂਟਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿੱਚ 10 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਣ ਇਸੇ ਨੂੰ ਵੇਖਦੇ ਹੋਏ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਰ ‘ਤੇ ਨਿਸ਼ਾਨਾ ਸਾਧਿਆ ਹੈ.
ਪਰਗਟ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, “ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਓਰਟੀ ਲਈ ਹਲਕਾ ਮੌੜ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦੇ ਹੁਕਮ ਦਿੱਤੇ ਗਏ ਹਨ। ਮੁਰਗੀ ਪਾਲਣ ਦੀ ਸਲਾਹ ਦੇਣ ਵਾਲੇ ਖੁਦ ਲੋਕਾਂ ਵਿੱਚ ਜਾਣ ਤੋਂ ਤਾਂ ਡਰਦੇ ਹੀ ਨੇ ਪਰ ਸਿਆਸੀ ਰੈਲੀਆਂ ਲਈ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਅਤੇ ਅਧਿਆਪਕਾਂ/ਸਕੂਲਾਂ ਦੀ ਦੁਰਵਰਤੋਂ ਕਰਨ ਦੇ ਤਾਨਾਸ਼ਾਹੀ ਹੁਕਮ ਜ਼ਾਰੀ ਕਰ ਰਹੇ ਹਨ।
ਇਸ ਤੋਂ ਬਾਅਦ ਆਖਰ ‘ਚ ਉਹਨਾਂ ਨੇ ਲਿਖਿਆ ਕੀ ਆਮ ਆਦਮੀ ਪਾਰਟੀ ਦੀ ਸਿਆਸੀ ਰੈਲੀ ਬੱਚਿਆਂ ਦੀ ਪੜ੍ਹਾਈ ਤੋਂ ਜ਼ਿਆਦਾ ਜ਼ਰੂਰੀ ਹੈ?