ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ 10 ਮਹੀਨਿਆਂ ਬਾਅਦ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਮੁਕਤਸਰ ਦੇ ਰਹਿਣ ਵਾਲੇ ਕੁਲਵੰਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਜਲਦ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। 23 ਫਰਵਰੀ ਨੂੰ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ FIR ਨੰਬਰ 39 ਦਰਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ਵਿੱਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਉਨ੍ਹਾਂ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਚੁੱਕਾ ਹੈ।