ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦਸਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 11 ਵਜੇ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦੇ ਹੀ ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮੁੱਦੇ ‘ਤੇ ਸਦਨ ‘ਚ ਬਿਆਨ ਦੇਣ ਦੀ ਮੰਗ ਕੀਤੀ।
ਇਸ ਵਿਚਾਲੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਜਦੋਂ ਦੁਬਾਰਾ ਕਾਰਵਾਈ ਸ਼ੁਰੂ ਹੋਈ ਤਾਂ ਮੁੜ ਹੰਗਾਮਾ ਹੋਇਆ ਜਿਸਦੇ ਚੱਲਦੇ ਸਦਨ ਦੀ ਕਾਰਵਾਈ 18DECEMBER ਤਕ ਮੁਲਤਵੀ ਕਰ ਦਿੱਤੀ ਗਈ