ਪਾਕਿਸਤਾਨ ‘ਚ ਅੱਜ ਇੱਕ ਖੇਤਰੀ ਪੁਲਸ ਹੈੱਡਕੁਆਰਟਰ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ 3 ਪੁਲਿਸ ਕਰਮਚਾਰਿਆਂ ਦੀ ਮੌਤ ਹੋ ਗਈ। ਜਦਕਿ 3 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਜਾਣਕਾਰੀਂ ਮੁਤਾਬਿਕ ਇਹ ਹਮਲਾ ਖੈਬਰ ਪਖਤੂਨਖਵਾ ਦੇ ਟਾਂਕ ਜ਼ਿਲ੍ਹੇ ‘ਚ ਪੁਲਸ ਲਾਈਨ ‘ਤੇ ਹੋਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਤਿੰਨ ਦਿਨ ਇਸੇ ਹੀ ਇਲਾਕੇ ‘ਚ ਅੱਤਵਾਦੀਆਂ ਨੇ 23 ਜਵਾਨਾਂ ਦੀ ਹੱਤਿਆ ਕਰ ਦਿੱਤੀ ਸੀ। ਜ਼ਿਲ੍ਹਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਲਾਈਨ ‘ਚ ਮੌਜੂਦ ਸਾਰੇ ਜਵਾਨਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ।