ਜ਼ੀਰਕਪੁਰ ‘ਚ ਥਾਣੇ ਦੇ ਬਾਹਰ ਖੜ੍ਹੀ ਇੱਕ ਵੋਲਵੋ ਬੱਸ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ, ਜਿਸ ਕਾਰਨ ਨੇੜੇ ਖੜ੍ਹੀਆਂ ਗੱਡੀਆਂ ਅੱਗ ਦੀ ਲਪੇਟ ‘ਚ ਆਉਣ ਤੋਂ ਬਚ ਗਈਆਂ।
ਇਸ ਪੂਰੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਫਾਇਰ ਅਫ਼ਸਰ ਰਾਜੀਵ ਕੁਮਾਰ ਫਾਇਰ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਦੁਪਹਿਰ ਕਰੀਬ 3.45 ਵਜੇ ਸੂਚਨਾ ਮਿਲੀ ਸੀ ਕਿ ਜ਼ੀਰਕਪੁਰ ਥਾਣੇ ਦੇ ਬਾਹਰ ਖੜ੍ਹੀ ਇੱਕ ਵੋਲਵੋ ਬੱਸ, ਜੋ ਕਿ ਇੱਕ ਮਾਮਲੇ ਸਬੰਧੀ ਕੇਸ ਪ੍ਰਾਪਰਟੀ ਹੈ, ਨੂੰ ਅਚਾਨਕ ਅੱਗ ਲੱਗ ਗਈ।
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਅਸੀਂ ਅੱਗ ‘ਤੇ ਕਾਬੂ ਪਾਇਆ