ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦਾ 350 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਦੀ ਬਰਾਮਦਗੀ ਨੂੰ ਲੈ ਕੇ ਪਹਿਲਾਂ ਬਿਆਨ ਸਾਹਮਣੇ ਆਇਆ ਹੈ. ਧੀਰਜ ਸਾਹੂ ਨੇ ਕਿਹਾ ਕਿ ਆਮਦਨ ਕਰ ਵਿਭਾਗ ਦੇ ਛਾਪੇ ਦੌਰਾਨ ਜੋ ਪੈਸੇ ਬਰਾਮਦ ਹੋਏ ਹਨ, ਉਨ੍ਹਾਂ ’ਚ ਕਾਂਗਰਸ ਜਾਂ ਕਿਸੇ ਹੋਰ ਵਿਰੋਧੀ ਪਾਰਟੀ ਦਾ ਕੋਈ ਪੈਸਾ ਨਹੀਂ ਹੈ। ਉਸ ਨੂੰ ਬੇਵਜ੍ਹਾ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧੀਰਜ ਸਾਹੂ ਨੇ ਕਿਹਾ, ਇਸ ਪੈਸੇ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ ਹੈ, ਇਹ ਮੇਰੇ ਪਰਿਵਾਰ ਦਾ ਪੈਸਾ ਹੈ। ਸਾਡਾ ਪਰਿਵਾਰ ਵਹੁਤ ਵੱਡਾ ਹੈ, ਇਹ ਪੈਸਾ ਉਨ੍ਹਾਂ ਲੋਕਾਂ ਦਾ ਹੈ।
ਜ਼ਿਕਰਯੋਗ ਹੈ ਕਿ ਇਨਕਮ ਟੈਕਸ ਵਿਭਾਗ ਨੇ ਝਾਰਖੰਡ ਤੋਂ ਕਾਂਗਰਸ ਦੇ ਰਾਜਸਭਾ ਮੈਂਬਰ ਧੀਰਜ ਸਾਹੂ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਝਾਰਖੰਡ, ਓਡੀਸ਼ਾ ਤੇ ਪੱਛਮੀ ਬੰਗਾਲ ਵਿਚ ਕੀਤੀ ਗਈ ਛਾਪੇਮਾਰੀ ਵਿਚ 350 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੋਈ। ਇਸ ਛਾਪੇਮਾਰੀ ਦੇ 10 ਦਿਨ ਮਗਰੋਂ ਧੀਰਜ ਸਾਹੂ ਸ਼ੁੱਕਰਵਾਰ ਨੂੰ ਮੀਡੀਆ ਸਾਹਮਣੇ ਆਏ ‘ਤੇ ਉਹਨਾਂ ਵੱਲੋਂ ਪਹਿਲਾਂ ਬਿਆਨ ਦਿੱਤਾ ਗਿਆ।
ਫ਼ਿਲਹਾਲ ਬਰਾਮਦ ਨੋਟਾਂ ਨੂੰ ਬੋਲਾਂਗੀਰ ਤੇ ਸੰਬਲਪੁਰ ਸਥਿਤ ਸਟੇਟ ਬੈਂਕ ਵਿਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ