ਸੰਸਦ ਦੀ ਸੁਰੱਖਿਆ ‘ਚ ਉਲੰਘਣ ਦੀ ਜਾਂਚ ਜਾਰੀ ਹੈ ਪਰ ਇਸ ‘ਤੇ ਕਾਫੀ ਰਾਜਨੀਤੀ ਹੋ ਰਹੀ ਹੈ, ਇਸ ਮਾਮਲੇ ‘ਚ 24 ਸੰਸਦ ਮੈਂਬਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੌਰਾਨ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਸੰਸਦ ਦੀ ਸੁਰੱਖਿਆ ਵਿੱਚ ਅਣਗਹਿਲੀ ਦੇ ਮਾਸਟਰਮਾਈਂਡ ਲਲਿਤ ਝਾਅ ਨੇ ਖੁਲਾਸਾ ਕੀਤਾ ਕਿ ਉਹ ਦੇਸ਼ ਵਿੱਚ ਅਰਾਜਕਤਾ ਪੈਦਾ ਕਰਨਾ ਚਾਹੁੰਦੇ ਹਨ। ਇਹ ਸਭ ਉਹ ਇਸ ਲਈ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਕਰ ਸਕਣ।
ਪੁਲਿਸ ਪੁੱਛਗਿੱਛ ਦੌਰਾਨ ਲਲਿਤ ਨੇ ਇਸ ਮਾਮਲੇ ‘ਚ ਆਪਣੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਕਿਵੇਂ ਉਹ ਪੂਰੇ ਮਾਮਲੇ ਦਾ ਮਾਸਟਰਮਾਈਂਡ ਬਣਿਆ। ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਅਦਾਲਤ ਨੂੰ ਦੱਸਿਆ ਕਿ ਲਲਿਤ ਝਾਅ ਨੇ ਮੰਨਿਆ ਕਿ ਉਹ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਯੋਜਨਾ ਬਣਾਉਣ ਲਈ ਮਾਮਲੇ ਦੇ ਹੋਰ ਦੋਸ਼ੀਆਂ ਨਾਲ ਕਈ ਵਾਰ ਮੁਲਾਕਾਤ ਕਰ ਚੁੱਕਾ ਹੈ।