ਜੰਮੂ -ਕਸ਼ਮੀਰ ਅਤੇ ਲੱਦਾਖ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਸ੍ਰੀਨਗਰ, ਪੁੰਛ,ਕਿਸ਼ਤਵਾੜ ਸਮੇਤ ਸੂਬੇ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦਸਿਆ ਕਿ ਭੂਚਾਲ ਦੀ ਤੀਬਰਤਾ 5.5 ਰਿਕਟਰ ਪੈਮਾਨੇ ‘ਤੇ ਮਾਪੀ ਗਈ ਹੈ ।
ਇਸ ਦਾ ਕੇਂਦਰ ਲੱਦਾਖ ਦਾ ਕਾਰਗਿਲ ਖੇਤਰ ਦੱਸਿਆ ਜਾ ਰਿਹਾ ਹੈ। ਦੁਪਹਿਰ 3:48 ਵਜੇ ਝਟਕੇ ਮਹਿਸੂਸ ਕੀਤੇ ਗਏ। ਲੋਕਾਂ ਨੇ ਦਸਿਆ ਕਿ ਉਨ੍ਹਾਂ ਨੂੰ ਦੋ ਵਾਰ ਭੁਚਾਲ ਦੇ ਝਟਕੇ ਮਹਿਸੂਸ ਹੋਏ। ਦੂਜਾ ਝਟਕਾ ਪਹਿਲੇ ਨਾਲੋਂ ਘੱਟ ਤੀਬਰ ਸੀ। ਇਸ ਦੌਰਾਨ ਕਈ ਥਾਵਾਂ ‘ਤੇ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਬਹੁਤ ਸਾਰੇ ਲੋਕਾਂ ਨੇ ਤੁਰੰਤ ਅਪਣੇ ਸਨੇਹੀਆਂ ਨੂੰ ਫੋਨ ਕਰਕੇ ਭੂਚਾਲ ਦੇ ਝਟਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਿਆ।