ਅੱਜ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ DA ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਹੋਰ ਮੰਗਾਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ CM ਮਾਨ ਨੇ ਆਪਣੇ ਐਕਸ ਉੱਤੇ ਸਾਂਝੀ ਕੀਤੀ । CM ਮਾਨ ਨੇ ਲਿਖਿਆ ਕਿ DA ਵਿੱਚ 4% ਵਾਧੇ ਦਾ ਫੈਸਲਾ 1 ਦਸੰਬਰ 2023 ਤੋਂ ਲਾਗੂ ਹੋਵੇਗਾ। ਇਸ ਫੈਸਲੇ ‘ਤੇ ਮਨਿਸਟ੍ਰੀਅਲ ਸਟਾਫ਼ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਰ ਸਰਕਾਰ ਨੂੰ ਹੋਰ ਮੰਗਾਂ ‘ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਦਸੰਬਰ ਮਹੀਨੇ ਦੀ ਰੁਕੀ ਹੋਈ ਤਨਖਾਹ ਵੀ ਜਲਦ ਹੀ ਮੁਲਾਜ਼ਮਾਂ ਦੇ ਖਾਤਿਆਂ ‘ਚ ਜਮ੍ਹਾ ਹੋ ਜਾਵੇਗੀ।