ਜਲੰਧਰ ਡੀਸੀ ਦਫ਼ਤਰ ਦੇ 42 ਵਿਭਾਗਾਂ ਦੇ ਮੁਲਾਜ਼ਮਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਡੀਸੀ ਦਫ਼ਤਰ ਦੇ 42 ਵਿਭਾਗਾਂ ਦੇ ਮੁਲਾਜ਼ਮਾਂ ਨੇ ਸੋਮਵਾਰ ਤੋਂ ਆਪਣਾ ਕੰਮ ਸੁਚਾਰੂ ਢੰਗ ਨਾਲ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਨੂੰ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਮੁਲਜ਼ਮਾਂ ਨੇ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।
ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਨਾਲ ਆਮ ਲੋਕਾਂ ਨੂੰ ਵੀ ਇੱਕ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮ ਪਿਛਲੇ 40 ਦਿਨਾਂ ਤੋਂ ਹੜਤਾਲ ‘ਤੇ ਸਨ। ਇਹ ਪ੍ਰਦਰਸ਼ਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਸੀ। ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਆਮ ਲੋਕਾਂ ਨੂੰ ਪਿਛਲੇ 40 ਦਿਨਾਂ ਤੋਂ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ।
ਯੂਨੀਅਨ ਨੇ ਕਿਹਾ ਕਿ ਜੇਕਰ ਉਨਾਂ ਦੀ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਮੁੜ ਹੜਤਾਲ ‘ਤੇ ਜਾਣਗੇ। ਇਸ ਹੜਤਾਲ ‘ਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਲੋਕ ਸ਼ਾਮਲ ਹੋਏ। ਸੇਵਾ ਕੇਂਦਰਾਂ ਦੇ ਪਿਛਲੇ ਡੈਸਕ ’ਤੇ ਕੰਮ ਕਰਦੇ ਸਾਰੇ ਲੋਕ ਹੜਤਾਲ ’ਤੇ ਸਨ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 42 ਵਿਭਾਗਾਂ ਵਿੱਚੋਂ ਸਭ ਤੋਂ ਅਹਿਮ ਵਿਭਾਗ ਰਜਿਸਟਰੀਆਂ ਦਾ ਸੀ, ਜੋ ਸੋਮਵਾਰ ਤੋਂ ਮੁੜ ਸ਼ੁਰੂ ਹੋ ਗਿਆ ਹੈ।