ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਮੋਸਟ ਵਾਂਟੇਡ ਅੱਤਵਾਦੀ ਦਾਊਦ ਇਬਰਾਹਿਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ । ਜਿਸ ਤੋਂ ਬਾਅਦ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਕਰਾਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਉਹ 2 ਦਿਨਾਂ ਤੋਂ ਹਸਪਤਾਲ ‘ਚ ਦਾਖਲ ਹੈ ਅਤੇ ਉਸ ਨੂੰ ਸਖ਼ਤ ਸੁਰੱਖਿਆ ‘ਚ ਰੱਖਿਆ ਗਿਆ ਹੈ। ਰਿਪੋਰਟ ਮੁਤਾਬਕ ਹਸਪਤਾਲ ‘ਚ ਦਾਊਦ ਨੂੰ ਜਿਸ ਥਾਂ ‘ਤੇ ਰੱਖਿਆ ਗਿਆ ਹੈ, ਉੱਥੇ ਕੋਈ ਹੋਰ ਮਰੀਜ਼ ਮੌਜੂਦ ਨਹੀਂ ਹੈ। ਉੱਥੇ ਸਿਰਫ਼ ਉਸ ਦੇ ਪਰਿਵਾਰਕ ਮੈਂਬਰ ਹੀ ਜਾ ਸਕਦੇ ਹਨ। ਮੁੰਬਈ ਪੁਲਿਸ ਵੀ ਇਸ ਮਾਮਲੇ ‘ਤੇ ਪੂਰੀ ਨਜ਼ਰ ਰੱਖ ਰਹੀ ਹੈ।
ਜ਼ਿਕਰਯੋਗ ਹੈ ਕਿ ਦਾਊਦ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਹੈ , NIA ਨੇ ਪਿਛਲੇ ਸਾਲ ਦਾਊਦ ‘ਤੇ 25 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਸੰਯੁਕਤ ਰਾਸ਼ਟਰ ਨੇ ਵੀ ਦਾਊਦ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਨੇ 2003 ਵਿਚ ਦਾਊਦ ਇਬਰਾਹਿਮ ‘ਤੇ 25 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਸੀ।