ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ BDPO ਨੂੰ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ BDPO ਕੁਲਵਿੰਦਰ ਸਿੰਘ ਰੰਧਾਵਾ ਖ਼ਿਲਾਫ਼ ਆਈਆਂ ਸਨ । ਇਸ ਤੋਂ ਬਾਅਦ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ DDPO ਲੁਧਿਆਣਾ ਨੂੰ ਸੌਂਪੀ ਗਈ ਸੀ । ਡੀਡੀਪੀਓ ਦੀ ਰਿਪੋਰਟ ਅਨੁਸਾਰ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੋਲ੍ਹ ਕੇ ਮਨਜ਼ੂਰੀ ਤੋਂ ਬਿਨਾਂ 58.25 ਲੱਖ ਰੁਪਏ ਦੀ ਗਲਤ ਢੰਗ ਨਾਲ ਅਦਾਇਗੀ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ’ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ,ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਨਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।