ਹਾਲ ਹੀ ਵਿੱਚ ਦਿੱਲੀ ਪੁਲਿਸ ਨੂੰ ਸੰਸਦ ਦੀ ਸੁਰੱਖਿਆ ਉਲੰਘਣਾ ਮਾਮਲੇ ਵਿੱਚ ਇੱਕ ਹੋਰ ਸਫਲਤਾ ਮਿਲੀ ਹੈ। ਪੁਲੀਸ ਨੇ ਛੇਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਵੱਲੋਂ ਫੜੇ ਗਏ ਇਸ ਵਿਅਕਤੀ ਦਾ ਨਾਂ ਮਹੇਸ਼ ਕੁਮਾਵਤ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਉਹ ਵੀ ਪੂਰੀ ਸਾਜ਼ਿਸ਼ ਦਾ ਹਿੱਸਾ ਸੀ। ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦਾ ਰਹਿਣ ਵਾਲਾ ਮਹੇਸ਼ ਵੀ 13 ਦਸੰਬਰ ਨੂੰ ਦਿੱਲੀ ਆਇਆ ਸੀ, ਜਿਸ ਨੇ ਦਰਸ਼ਕ ਗੈਲਰੀ ਤੋਂ ਲੋਕ ਸਭਾ ਚੈਂਬਰ ਵਿੱਚ ਛਾਲ ਮਾਰ ਕੇ ਹੰਗਾਮਾ ਕੀਤਾ ਸੀ।
ਇਸ ਘਟਨਾ ਨੇ ਪੂਰੇ ਦੇਸ਼ ‘ਚ ਹਲਚਲ ਮਚਾ ਦਿੱਤੀ ਹੈ। ਪੁਲਿਸ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮਾਂ ਨੇ ਗੂਗਲ ਦੇ ਜ਼ਰੀਏ ਸੰਸਦ ਦੇ ਆਲੇ-ਦੁਆਲੇ ਦੇ ਇਲਾਕੇ ਦੀ ਰੇਕੀ ਕੀਤੀ ਸੀ। ਉਹ ਬਹੁਤ ਸਾਰੀਆਂ ਗੱਲਾਂ ਤੋਂ ਜਾਣੂ ਸਨ। ਇੰਨਾ ਹੀ ਨਹੀਂ ਉਨ੍ਹਾਂ ਨੇ ਸੰਸਦ ਦੇ ਸੁਰੱਖਿਆ ਪ੍ਰਬੰਧਾਂ ਦਾ ਪਤਾ ਲਗਾਉਣ ਲਈ ਪੁਰਾਣੇ ਵੀਡੀਓ ਵੀ ਦੇਖੇ। ਇਹ ਹੀ ਦੱਸਿਆ ਗਿਆ ਮੁਲਜ਼ਮ ਸੰਸਦ ਦੇ ਬਾਹਰ ਖੁਦਕੁਸ਼ੀ ਕਰਨ ਦੀ ਵੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਅੱਜ ਮਹੇਸ਼ ਕੁਮਾਵਤ ਦੀ ਦਿੱਲੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ ਹੋਈ । ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਮਹੇਸ਼ ਕੁਮਾਵਤ ਨੂੰ 7 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ।