ਪੰਜਾਬ ਅਤੇ ਹਰਿਆਣਾ ਧੁੰਦ ਅਤੇ ਸੀਤ ਲਹਿਰ ਦੀ ਲਪੇਟ ਵਿੱਚ ਆ ਗਏ ਹਨ। ਬੀਤੇ ਦਿਨੀ ਸੀਤ ਲਹਿਰ ਕਾਰਨ ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਹੁਣ ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ ਪਰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਡ ਵਧੇਗੀ।
ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਦਾ ਤਾਪਮਾਨ 3.6 ਡਿਗਰੀ ਰਿਹਾ, ਜੋ ਆਮ ਨਾਲੋਂ 0.7 ਡਿਗਰੀ ਘੱਟ ਸੀ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ) ਅਤੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ 3.0 ਡਿਗਰੀ ਸੈਲਸੀਅਸ ਰਿਹਾ।
ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚੋਂ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ, ਪਟਿਆਲਾ ਦਾ 7.6 ਡਿਗਰੀ ਅਤੇ ਪਠਾਨਕੋਟ ਦਾ 5.8 ਡਿਗਰੀ ਦਰਜ ਕੀਤਾ ਗਿਆ।