ਪੰਜਾਬ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਹੁਣ ਨਵਾਂ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਵਿੱਚ ਬਹਾਦੁਰ ਕੇ ਰੋਡ ‘ਤੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਸ੍ਰੀ ਰਾਮ ਕਲੀਨਿਕ ਦੇ ਡਾਕਟਰ ਦੇ ਕੈਬਿਨ ‘ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਦਿਖਾ ਕੇ 45 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਲੁਟੇਰੇ ਡਾਕਟਰ ਅਤੇ ਉਸ ਦੇ ਸਹਾਇਕ ਨੂੰ ਕੈਬਿਨ ਵਿੱਚ ਬੰਦ ਕਰਕੇ ਫਰਾਰ ਹੋ ਗਏ। ਘਟਨਾ ਦੇ ਤੁਰੰਤ ਬਾਅਦ ਉਸ ਨੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਕਰੀਬ 10 ਮਿੰਟ ਬਾਅਦ ਪੁਲਿਸ ਉਸ ਦੇ ਕਲੀਨਿਕ ਪਹੁੰਚੀ। ਡਾ. ਰਸਿਕ ਅਨੁਸਾਰ ਦੇਰ ਰਾਤ ਪੁਲਿਸ ਨੇ ਕਈ ਥਾਵਾਂ ‘ਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ ਪਰ ਅਜੇ ਤੱਕ ਕੁਝ ਨਹੀਂ ਮਿਲਿਆ। ਫਿਲਹਾਲ ਇਸ ਮਾਮਲੇ ‘ਚ ਪੁਲਿਸ ਪੂਰੀ ਸੜਕ ‘ਤੇ ਲੱਗੇ ਕੈਮਰਿਆਂ ਦੀ ਜਾਂਚ ਕਰੇਗੀ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡਾ: ਰਸਿਕ ਨੇ ਦੱਸਿਆ ਕਿ ਉਹ ਰਾਤ ਕਰੀਬ ਪੌਣੇ 9 ਵਜੇ ਆਪਣੇ ਕਲੀਨਿਕ ‘ਤੇ ਮੌਜੂਦ ਸਨ। ਕੁਝ ਹੀ ਮਿੰਟਾਂ ਵਿੱਚ ਉਹ ਕਲੀਨਿਕ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਜਾਣਕਾਰੀ ਦਿੰਦਿਆਂ ਡਾ: ਰਸਿਕ ਨੇ ਦੱਸਿਆ ਕਿ ਉਹ ਰਾਤ ਕਰੀਬ ਪੌਣੇ 9 ਵਜੇ ਆਪਣੇ ਕਲੀਨਿਕ ‘ਤੇ ਮੌਜੂਦ ਸਨ। ਕੁਝ ਹੀ ਮਿੰਟਾਂ ਵਿੱਚ ਉਹ ਕਲੀਨਿਕ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਲੁਟੇਰਿਆਂ ਨੇ ਪਹਿਲਾਂ ਪਰਸ ਵਿੱਚੋਂ ਪੈਸੇ ਕੱਢ ਲਏ ਅਤੇ ਫਿਰ ਕਲੀਨਿਕ ਵਿੱਚ ਪਏ ਦਰਾਜ਼ ਵਿੱਚੋਂ ਨਕਦੀ ਕੱਢ ਲਈ। ਡਾਕਟਰ ਰਸਿਕ ਅਨੁਸਾਰ ਉਹ ਬਦਮਾਸ਼ਾਂ ਦਾ ਵਿਰੋਧ ਕਰਨਾ ਚਾਹੁੰਦਾ ਸੀ ਪਰ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਨੂੰ ਡਰਾਇਆ।
ਡਾਕਟਰ ਅਨੁਸਾਰ ਬਦਮਾਸ਼ਾਂ ਨੇ ਉਸ ਕੋਲੋਂ 45 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਡਾ. ਰਸਿਕ ਅਨੁਸਾਰ ਜਾਂਦੇ ਸਮੇਂ ਬਦਮਾਸ਼ਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਕੈਬਿਨ ਨੂੰ ਬਾਹਰੋਂ ਤਾਲਾ ਲਗਾ ਦਿੱਤਾ | ਉਸ ਨੇ ਨੇੜਲੇ ਮੈਡੀਕਲ ਸਟੋਰ ਦੇ ਮਾਲਕ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ।