ਚੀਨ ਦੇ ਗਾਂਸੂ-ਕਿੰਘਾਈ ਸੂਬੇ ‘ਚ ਅੱਧੀ ਰਾਤ ਨੂੰ ਆਏ ਜ਼ਬਰਦਸਤ ਭੂਚਾਲ ਨੇ ਅਜਿਹੀ ਤਬਾਹੀ ਮਚਾਈ ਹੈ ਕਿ ਥਾਂ-ਥਾਂ ਲਾਸ਼ਾਂ ਦੇ ਢੇਰ ਲੱਗ ਗਏ ਹਨ। ਚੀਨ ‘ਚ ਅੱਜ ਤੜਕੇ 6.2 ਤੀਬਰਤਾ ਨਾਲ ਜ਼ਬਰਦਸਤ ਭੂਚਾਲ ਆਇਆ, ਜਿਸਦੇ ਚੱਲਦੇ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵੱਧ ਜ਼ਖਮੀ ਹੋ ਗਏ। ਇਹ ਭੂਚਾਲ ਗਾਂਸੂ ਦੀ ਜਿਸ਼ੀਸ਼ਾਨ ਕਾਉਂਟੀ ਵਿੱਚ, ਕਿੰਘਾਈ ਦੇ ਨਾਲ ਸੂਬਾਈ ਸਰਹੱਦ ਤੋਂ ਲਗਭਗ 5 ਕਿਲੋਮੀਟਰ (3 ਮੀਲ) ਵਿੱਚ ਆਇਆ।
ਭੂਚਾਲ ਕਾਰਨ ਕਾਫੀ ਨੁਕਸਾਨ ਹੋਇਆ ਹੈ। ਪਾਣੀ ਅਤੇ ਬਿਜਲੀ ਵਿਵਸਥਾ ਠੱਪ ਹੋ ਗਈ ਹੈ। ਆਵਾਜਾਈ ਅਤੇ ਸੰਚਾਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੌਤਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਉਪਾਅ ਕਰਨ ਦੇ ਨਿਰਦੇਸ਼ ਵੀ ਦਿਤੇ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਜਾ ਰਿਹਾ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਦੱਸ ਦਈਏ ਕਿ ਪਿਛਲੇ ਸਾਲ ਸਤੰਬਰ ‘ਚ ਚੀਨ ‘ਚ 6.8 ਤੀਬਰਤਾ ਦੇ ਭੂਚਾਲ ‘ਚ ਘੱਟੋ-ਘੱਟ 74 ਲੋਕਾਂ ਦੀ ਮੌਤ ਹੋ ਗਈ ਸੀ। ਉਸ ਭੂਚਾਲ ਨੇ ਚੀਨ ਦੇ ਦੱਖਣ-ਪੱਛਮੀ ਸੂਬੇ ਸਿਚੁਆਨ ਨੂੰ ਵੀ ਹਿਲਾ ਦਿੱਤਾ।