ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ 21 ਦਸੰਬਰ ਨੂੰ ਤਲਬ ਕੀਤਾ ਹੈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ED ਨੇ ਅਰਵਿੰਦ ਕੇਜਰੀਵਾਲ ਨੂੰ ਪੰਜ ਰਾਜਾਂ ਦੀਆਂ ਚੋਣਾਂ ਦੌਰਾਨ ਪੇਸ਼ ਹੋਣ ਲਈ ਸੰਮਨ ਭੇਜਿਆ ਸੀ ਪਰ ਕੇਜਰੀਵਾਲ ਚੋਣ ਪ੍ਰਚਾਰ ਵਿੱਚ ਰੁੱਝੇ ਹੋਣ ਕਾਰਨ ਪੇਸ਼ ਨਹੀਂ ਹੋਏ।
ਅਰਵਿੰਦ ਕੇਜਰੀਵਾਲ ਨੂੰ ਸੰਮਨ ਅਜਿਹੇ ਸਮੇਂ ਭੇਜਿਆ ਗਿਆ ਹੈ ਜਦੋਂ ਉਹ ਵਿਪਾਸਨਾ ਕੇਂਦਰ ਜਾਣ ਵਾਲੇ ਹਨ। ਅਰਵਿੰਦ ਕੇਜਰੀਵਾਲ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਖਤਮ ਹੋਣ ਤੋਂ ਇਕ ਦਿਨ ਬਾਅਦ ਕੇਜਰੀਵਾਲ 19 ਦਸੰਬਰ ਨੂੰ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਣਗੇ।