ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਚ ਰੱਖੀ ਗਈ ਹੈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ 33 ਜਥੇਬੰਦੀਆਂ ਦੇ ਆਗੂਆਂ ਨੂੰ ਬੁਲਾਇਆ ਗਿਆ ਹੈ। ਹੁਣ ਕਿਸਾਨਾਂ ਦੀ CM ਭਗਵੰਤ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅੱਜ ਅਸੀਂ ਪੰਜਾਬ ਦੇ ਕਿਸਾਨਾਂ ਦੀ ਮੀਟਿੰਗ ਕਰਨ ਜਾ ਰਹੇ ਹਾਂ। ਪੰਜਾਬ ਦੇ ਕਿਸਾਨਾਂ ਦੀਆਂ ਜੋ ਵੀ ਮੰਗਾਂ ਹਨ, ਸਾਰੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ। ਜੋ ਵੀ ਮੰਗਾਂ ਪੂਰੀਆਂ ਹੋ ਸਕਦੀਆਂ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਹਾ ਕਿ ਜੋ ਚਰਚਾ ਕੇਂਦਰ ਸਰਕਾਰ ਨਾਲ ਕਰਨੀ ਹੈ ਉਹ ਵੀ ਜਲਦ ਕੀਤੀ ਜਾਵੇਗੀ ਅਤੇ ਖੇਤੀ ਪਾਲਿਸੀ ‘ਤੇ ਵੀ ਚਰਚਾ ਕੀਤੀ ਜਾਵੇਗੀ।