ਜੰਡਿਆਲਾ ਗੁਰੂ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁੱਠਭੇੜ ‘ਚ ਪੁਲਿਸ ਨੇ ਨਾਮੀ ਗੈਂਗਸਟਰ ਨੂੰ ਢੇਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਅੰਮ੍ਰਿਤਪਾਲ ਉਰਫ ਅਮਰੀ ਪੁਲਸ ਨੂੰ ਨਹਿਰ ਕਿਨਾਰੇ ਲਕੋਈ ਗਈ ਪਿਸਤੌਲ ਰਿਕਵਰ ਕਰਵਾਉਣ ਲਈ ਲੈ ਕੇ ਆਇਆ ਸੀ, ਇਸ ਦੌਰਾਨ ਗੈਂਗਸਟਰ ਨੇ ਹੱਥਕੜੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਹਥਿਆਰ ਨਾਲ ਪੁਲਿਸ ’ਤੇ ਗੋਲੀ ਚਲਾ ਦਿੱਤੀ, ਇਸ ਦੌਰਾਨ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਗੈਂਗਸਟਰ ਨੂੰ ਢੇਰ ਕਰ ਦਿੱਤਾ ਹੈ।
ਸੂਤਰਾਂ ਮੁਤਾਬਕ ਗੈਂਗਸਟਰ ਅਮਰੀ 4 ਲੋਕਾਂ ਦੇ ਕਤਲ ਕੇਸ ਵਿਚ ਲੋੜੀਂਦਾ ਸੀ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਹੈਰੋਇਨ ਤਸਕਰੀ ਦੇ ਮਾਮਲਿਆਂ ਵਿਚ ਵੀ ਗੈਂਗਸਟਰ ਅਮਰੀ ਸਰਗਰਮ ਸੀ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਵਿੱਚ ਕੌਣ-ਕੌਣ ਸ਼ਾਮਲ ਸਨ, ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਦੱਸ ਦਈਏ ਕਿ ਪੁਲਿਸ ਲਗਾਤਾਰ ਐਨਕਾਊਂਟਰ ਕਰ ਰਹੀ ਹੈ ਅਤੇ ਪੁਲਿਸ ਗੈਂਗਸਟਰ ਨੂੰ ਖ਼ਤਮ ਕਰਨ ਵਿੱਚ ਲੱਗੀ ਹੋਈ ਹੈ।