ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵੱਧ ਗਈਆਂ ਹਨ। ਅੰਮ੍ਰਿਤਸਰ ਦੇ ਫਤਿਹਗੜ੍ਹ ਸ਼ੁਕਰਚੱਕ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸੋਮਵਾਰ ਸ਼ਾਮ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸੇਵਾ ਕਰਨ ਲਈ ਗਏ ਸਨ। ਇਸ ਦੌਰਾਨ ਗੁਰਪ੍ਰੀਤ ਸਿੰਘ ਨਾਂ ਦਾ ਵਿਅਕਤੀ ਸੰਗਤ ਨਾਲ ਅੰਦਰ ਆਇਆ। ਇਸ ਤੋਂ ਬਾਅਦ ਅੰਦਰ ਆਉਂਦਿਆਂ ਹੀ ਵਿਅਕਤੀ ਨੇ ਚੌਰ ਸਾਹਿਬ ਨੂੰ ਹੇਠਾਂ ਸੁੱਟ ਦਿੱਤਾ।
ਸੇਵਾਦਾਰ ਨੇ ਕਿਹਾ ਕਿ ਮੁਲਜ਼ਮ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਅਤੇ ਸਾਥੀਆਂ ਸਮੇਤ ਉਸ ’ਤੇ ਕਾਬੂ ਪਾਇਆ। ਮੁਲਜ਼ਮ ਗੁਰਪ੍ਰੀਤ ਉਸੇ ਪਿੰਡ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 295 ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਨੂੰ ਅੰਮ੍ਰਿਤਸਰ ਦੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਨੇ ਅੰਜਾਮ ਦਿੱਤਾ ਹੈ।